ੴਸਤਿਗੁਰੁ ਪ੍ਰਸਾਦਿ।
ਗੁਰਦੁਆਰਾ ਚੋਣਾਂ !
ਗੁਰੂ ਘਰ ਦੀ ਸੇਵਾ ਜਾਂ ਮਹਾਂ ਪਾਪ?
ਖਾਲਸਾ ਜੀ! ਫੈਸਲਾ ਆਪਕੇ ਹਾਥ।
ਕਈਆਂ ਨੂੰ ਸ਼ੰਕਾ ਹੋਵੇਗਾ ਕਿ ਗੁਰਦੁਆਰਿਆਂ ਦੀਆਂ ਚੋਣਾਂ ਪਾਪ ਕਿਉਂ ਹਨ?
ਉੱਤਰ: ਹਰ ਉਹ ਕੰਮ ਜਿਸ ਨੂੰ ਕਰਨ ਕਰਕੇ ਸਿੱਖ ਪੰਥ ਦਾ ਨੁਕਸਾਨ ਹੋਵੇ, ਉਹ ਪਾਪ ਹੈ। ਜੋ ਕੰਮ ਗੁਰਬਾਣੀ ਵਿੱਰੁਧ ਕੀਤਾ ਜਾਵੇ ਉਹ ਮਹਾਂ ਪਾਪ ਹੈ। ਚੋਣਾਂ; ਸਿੱਖ ਪੰਥ ਨੂੰ ਕੈਂਸਰ ਵਾਂਗੂੰ ਅੰਦਰੋਂ-ਅੰਦਰ ਖਾ ਰਹੀਆਂ ਹਨ, ਧੜੇਬੰਦੀ ਬਣਾ ਕੇ ਪਾਟਕ ਪਾਉਂਦੀਆਂ ਹਨ। ਹੋਰ ਕਿਸੇ ਧਰਮ ਵਿੱਚ ਚੋਣਾਂ ਨਹੀਂ ਕੇਵਲ ਅਸਾਡੇ ਪੰਥ ਵਿੱਚ ਹੀ ਹਨ। ਜਿੱਥੇ ਚੋਣਾਂ ਨਹੀਂ ਹੁੰਦੀਆਂ ਉਹ ਅਸਾਡੇ ਤੋਂ ਸੁੱਖੀ ਵੱਸਦੇ ਹਨ। ਸੋਚਣ ਦੀ ਲੋੜ ਹੈ: ਜਿਸ ਦਿਨ ਤੋਂ ਅਸਾਡੇ ਵਿੱਚ ਚੋਣ ਪ੍ਰਣਾਲੀ ਆਈ, ਕੀ ਅਸੀਂ ਉਸ ਦਿਨ ਤੋਂ ਲੈਕੇ ਅੱਜ ਤੱਕ ਵਧੇ ਹਾਂ ਜਾਂ ਘਟੇ ਹਾਂ? ਅਸੀਂ ਚੋਣਾਂ ਕਾਰਨ ਘਟੇ ਹਾਂ, ਜਿੱਥੇ ਚੋਣਾਂ ਨਹੀਂ ਹੁੰਦੀਆਂ ਉਹ ਪੰਥ ਵਧੇ ਹਨ।
ਸਿੱਖਾਂ ਨੂੰ ਗੁਰਬਾਣੀ ਅਨੁਸਾਰ ਜੀਵਨ ਜਿਉਣਾ ਚਾਹੀਦਾ ਹੈ। ਗੁਰਬਾਣੀ ਵਿੱਚ ਤਾਂ ਆਪਸ ਵਿੱਚ ਮਿਲ਼ਨ ਦੀ ਸੋਭਾ ਲਿਖੀ ਗਈ ਹੈ। ਭਾਵ: ਆਪਸ ਵਿੱਚ ਮਿਲ਼ ਕੇ ਰਹਿਣ ਦਾ ਹੁਕਮ ਹੈ:- "ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ॥"(ਅੰਗ:- ੪੯੮) ਲੜਬੇ ਕੀ ਮਹਿਮਾ ਤਾਂ ਗੁਰਬਾਣੀ ਵਿੱਚ ਕਿਤੇ ਵੀ ਨਹੀਂ ਲਿਖਿਆ। ਕੀ ਚੋਣਾਂ ਵਿੱਚ ਸਿੱਖ ਆਪਸ ਵਿੱਚ ਲੜਦੇ ਹਨ ਜਾਂ ਮਿਲਦੇ ਹਨ? ਸੋਚਣ ਦੀ ਲੋੜ ਹੈ! ਕੀ ਆਪਸ ਵਿੱਚ ਲੜਨਾ ਅਤੇ ਸਿੱਖਾਂ ਨੂੰ ਲੜਾਉਣਾ ਮਹਾਂ-ਪਾਪ ਨਹੀਂ? ਜੇ ਆਪਸ ਵਿੱਚ ਲੜਨਾ ਅਤੇ ਸਿੱਖਾਂ ਨੂੰ ਲੜਾਉਣਾ ਪਾਪ ਨਹੀਂ ਤਾਂ ਫਿਰ ਹੋਰ ਕਿਹੜਾ ਕੰਮ ਪਾਪ ਹੈ?
ਅੱਜ ਸਿੱਖ ਪੰਥ ਨੂੰ ਲੋੜ ਹੈ ਕਿ ਗੁਰਦੁਆਰਾ ਪ੍ਰਬੰਧ ਲਈ ਚੋਣਾਂ ਦੀ ਥਾਂ ਤੇ ਸਰਬ ਸੰਮਤੀ ਕੀਤੀ ਜਾਵੇ। ਚੋਣਾਂ ਕਾਰਨ ਸਿੱਖ ਪੰਥ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਆਪਸੀ ਵਿਰੋਧ ਵਧ ਰਿਹਾ ਹੈ, ਜਿਸ ਕਾਰਨ ਸੰਗਤ ਦੀ ਸ਼ਰਧਾ ਦਿਨੋ ਦਿਨ ਘਟ ਕੇ ਪੰਥ ਘਟ ਰਿਹਾ ਹੈ। ਸਿੱਖੀ ਸ਼ਰਧਾ ਨਾਲ ਹੈ, ਚੋਣਾਂ ਨਾਲ ਨਹੀਂ। ਬਾਣੀ ਵਿੱਚ ਲਿਖਿਆ ਹੈ: "ਸਤਿਗੁਰੂ ਕੀ ਨਿਤ ਸਰਧਾ ਲਾਗੀ ਮੋਕਉ" (ਅੰਗ: ੯੮੨) ਅਤੇ ਉੱਥੇ ਇਹ ਵੀ ਸਪਸ਼ਟ ਕੀਤਾ ਹੈ ਸਾਧ ਸੰਗਤ ਵਿੱਚ ਮਿਲ਼ਨ ਨਾਲ ਸ਼ਰਧਾ ਬਣਦੀ ਹੈ ਅਤੇ ਵੱਧਦੀ ਹੈ। "ਮਿਲਿ ਸਾਧ ਸੰਗਤ ਸਰਧਾ ਊਪਜੈ" (ਅੰਗ: ੯੯੭)। ਇਹ ਤਾਂ ਸਭ ਨੂੰ ਪਤਾ ਹੀ ਹੈ ਜਦੋਂ ਗੁਰਦੁਆਰਿਆਂ ਵਿੱਚ ਚੋਣਾਂ ਨੂੰ ਲੈਕੇ ਲੜਾਈਆਂ ਹੁੰਦੀਆਂ ਹਨ ਉਦੋਂ ਸੰਗਤ ਦੀ ਸ਼ਰਧਾ ਘਟਦੀ ਹੈ।
ਦਿੱਲੀ ਵਿੱਚ ਗੁਰਦੁਆਰਾ ਚੋਣਾ ਹੋ ਚੁਕੀਆਂ ਹਨ, ਪੰਜਾਬ ਅਤੇ ਹਰਿਆਣਾ ਵਿੱਚ ਹੋਣ ਦੀ ਤਿਆਰੀ ਹੈ। ਕੀ ਇਹ ਚੋਣਾਂ ਜਿੱਤਣ ਵਾਲਾ ਧੜਾ ਹੀ ਸੱਚੇ ਸੇਵਾਦਾਰ ਹੋਣਗੇ? ਹਾਰੇ ਹੋਏ ਧੜੇ ਦੇ ਸਿੱਖਾਂ ਨੂੰ ਜੇਤੂ ਧੜਾ ਕੀ ਵਤੀਰਾ ਕਰੇਗਾ? ਕੀ ਗੁਰਦੁਆਰਾ ਚੋਣਾਂ ਲੜਨਾ ਗੁਰਮਤ ਅਨੁਸਾਰ ਹਨ? ਜੇਹੜੇ ਸੱਜਣ ਚੋਣਾਂ ਜਿੱਤਕੇ ਗੁਰਮਤ ਦੀ ਨਿਯਮਾਵਲੀ ਬਣਾਉਣਗੇ ਅਤੇ ਗੁਰਮਤ ਦੀ ਵਿਆਖਿਆ ਕਰਨਗੇ, ਮੈਂ ਉਨ੍ਹਾਂ ਸੱਜਨਾ ਨੂੰ ਨਿਮਰਤਾ ਸਹਿਤ ਪੁਛਦਾ ਹਾਂ : ਕੀ ਆਪਸ ਵਿੱਚ ਲੜਨਾ-ਲੜਾਉਣਾ ਗੁਰਮਤ ਹੈ? ਜਾਂ ਏਕਤਾ ਕਰਨਾ ਗੁਰਮਤ ਹੈ?
ਜੇ ਗੁਰਦੁਆਰਿਆਂ ਦੀ ਸੇਵਾ ਕਰਨੀ ਹੈ ਤਾਂ ਨਿਰਲਾਲਚ ਹੋਕੇ, ਸਹਿਮਤ ਹੋਕੇ ਕਰੀਏ, ਜਿਸ ਸੇਵਾ ਨਾਲ ਪੰਥ ਵਿੱਚ ਵਾਧਾ ਹੋਵੇ। ਗੁਰਦੁਆਰਿਆਂ ਦੀ ਸੇਵਾ ਕਰਨ ਲਈ ਚੋਣਾਂ ਲੜਨ ਦੀ ਕੀ ਲੋੜ ਹੈ? ਜੇ ਕਿਸੇ ਸਮੇਂ, ਕਿਸੇ ਕਾਰਨ ਗੁਰਦੁਆਰਾ ਪ੍ਰਬੰਧ ਲਈ ਚੋਣਾਂ ਕਰਨ ਵਾਸਤੇ ਭਾਰਤੀ ਸੰਵਿਧਾਨ ਵਿੱਚ ਲਿਖਿਆ ਜਾ ਚੁੱਕਿਆ ਹੈ ਤਾਂ ਇਸਦਾ ਇਹ ਅਰਥ ਨਹੀਂ ਕਿ ਅਸੀਂ ਆਪਸ ਵਿੱਚ ਇੱਕਠੇ ਹੋਕੇ ਸਰਬ ਸੰਮਤੀ ਨਹੀਂ ਕਰ ਸਕਦੇ। ਸੰਵਿਧਾਨ ਜਾਂ ਸਰਕਾਰ ਸਾਨੂੰ ਮਜਬੂਰ ਨਹੀਂ ਕਰ ਸਕਦੀ ਕਿ ਤੁਸੀਂ ਚੋਣਾਂ ਜ਼ਰੂਰ ਹੀ ਲੜੋ। ਅਸਾਡਾ ਅਸਲੀ ਸੰਵਿਧਾਨ ਗੁਰਬਾਣੀ ਹੈ, ਗੁਰਬਾਣੀ ਵਿੱਚ ਏਕਤਾ ਕਰਨ ਦਾ ਹੁਕਮ ਹੈ, ਲੜਨ ਦੀ ਮਨਾਹੀ ਹੈ। ਸੋਚਣ ਦੀ ਲੋੜ ਹੈ ਅਸੀਂ ਕਿਸ ਸੰਵਿਧਾਨ ਨੂੰ ਮੰਨਣਾ ਹੈ! ਸਰਬ ਸੰਮਤੀ ਕਰਨ ਨਾਲ ਤਾਂ ਸਰਕਾਰ ਪ੍ਰਸੰਨ ਹੋਵੇਗੀ, ਸੰਗਤ ਵੀ ਪ੍ਰਸੰਨ ਹੋਵੇਗੀ। ਗੁਰੂ ਜੀ ਵੀ ਖੁਸ਼ੀਆਂ ਦੇਣਗੇ। ਸਰਕਾਰ ਦੀ ਖਪਾਈ ਅਤੇ ਪੈਸਾ ਬਚੇਗਾ।
ਗੁਰਦੁਆਰਾ ਚੋਣਾਂ ਵਿੱਚ ਗੁਰਬਾਣੀ ਵਿੱਚ ਦਿੱਤੇ ਹੁਕਮਾਂ ਉਲਟ ਬਹੁਤ ਸਾਰੇ ਕੰਮ ਕੀਤੇ ਜਾਂਦੇ ਹਨ। ਉਨ੍ਹਾਂ ਗੁਰੂ ਕੇ ਹੁਕਮਾਂ ਵਿੱਰੁਧ ਚੱਲਣਾ ਪਾਪ ਹੈ, ਜਿਨ੍ਹਾਂ ਵਿੱਚੋਂ ਕੁੱਝ ਹੇਠ ਲਿਖੇ ਹਨ:-
ਪਾਪ ਨੰਬਰ ੧.- ਵਿਚਾਰ ਰਹਿਤ ਹੋਣਾ: ਗੁਰਬਾਣੀ ਵਿੱਚ ਲਿਖਿਆ ਹੈ ਵਿਚਾਰਵਾਨ ਬਣੋ: "ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ
ਬਿਚਰਿ ਰਸੁ ਪੀਜੈ।" (ਅੰਗ: ੧੩੨੫)ਪਰ, ਆਪਾਂ ਜਦੋਂ ਗੁਰਦੁਆਰਾ ਚੋਣਾਂ ਵਿੱਚ ਲੜਦੇ ਹਾਂ ਉਦੋਂ ਆਪਾਂ ਵਿਚਾਰ ਰਹਿਤ ਹੋ ਜਾਂਦੇ ਹਾਂ, ਕਿਉਂਕਿ ਵਿਚਾਰਵਾਨ ਆਪਸ ਵਿੱਚ ਲੜਦੇ ਨਹੀਂ। ਕੀ ਆਪਾਂ ਗੁਰੂ ਦਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ!
ਪਾਪ ਨੰਬਰ ੨.- ਆਪਸ ਵਿੱਚ ਲੜਨਾ-ਗੁਰਬਾਣੀ ਵਿੱਚ ਲਿਖਿਆ ਹੈ: "ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ॥"(ਅੰਗ:- ੧੧੮੫) ਉੱਥੇ ਤਾਂ ਇੱਕਠੇ ਹੋਣ ਦਾ ਹੁਕਮ ਹੈ, ਪਰ ਆਪਾਂ ਲੜ ਕੇ ਵੱਖਰੇ ਹੋ ਜਾਂਦੇ ਹਾਂ। ਮੁੱਖ ਗੱਲ ਤਾਂ ਇਹ ਹੈ ਕਿ ਸਿੱਖ ਹੀ ਸਿੱਖਾਂ ਨਾਲ ਲੜਦੇ ਹਨ। ਕੀ ਆਪਾਂ ਗੁਰੂ ਦਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ!
ਪਾਪ ਨੰਬਰ ੩.- ਧੜਾ ਬਣਾਉਣਾ-ਗੁਰਬਾਣੀ ਵਿੱਚ ਤਾਂ ਲਿਖਿਆ ਹੈ: "ਝੂਠੁ ਧੜੇ ਕਰਿ ਪਛੋਤਾਹਿ" (ਅੰਗ:-੩੬੬) ਆਪਾਂ ਗੁਰਦੁਆਰਾ ਚੋਣਾਂ ਲੜਨ ਵੇਲੇ ਧੜੇ ਬਣਾਉਂਦੇ ਹਾਂ। ਸਤਿਗੁਰੂ ਦਾ ਧੜਾ ਧਰਮ ਦਾ ਧੜਾ ਹੈ, ਪ੍ਰਭੂ ਦਾ ਧੜਾ ਹੈ। ਆਪਾਂ ਕਿੰਨੇ ਹੀ ਤਰ੍ਹਾਂ ਦੇ ਧੜੇ ਬਣਾਉਂਦੇ ਹਾਂ ਸੋਚਨ ਦੀ ਲੋੜ ਹੈ। ਕੀ ਗੁਰੂ ਕਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ!
ਪਾਪ ਨੰਬਰ ੪.- ਲਾਲਚ ਕਰਨਾ-ਗੁਰਬਾਣੀ ਵਿੱਚ ਲਿਖਿਆ ਹੈ: "ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ॥" (ਅੰਗ:-੪੧੯)ਗੁਰਦੁਆਰਾ ਚੋਣਾਂ ਵਿੱਚ ਆਪਾਂ ਲਾਲਚ ਕਰਦੇ ਹਾਂ, ਭਾਂਵੇਂ ਉਹ ਪਦਵੀਆਂ ਦਾ ਲਾਲਚ ਹੋਵੇ ਜਾਂ ਮਾਇਆ ਦਾ। ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ!
ਪਾਪ ਨੰਬਰ ੫.- ਵੈਰ-ਵਿਰੋਧ ਕਰਨਾ-ਗੁਰਬਾਣੀ ਵਿੱਚ ਤਾਂ ਲਿਖਿਆ ਹੈ: "ਗੁਰਮੁਖਿ ਵੈਰ ਵਿਰੋਧ ਗਵਾਵੈ॥"(ਅੰਗ:- ੯੪੨) ਆਪਾਂ ਚੋਣਾਂ ਵਿਚ ਇੱਕ ਦੂਸਰੇ ਨਾਲ ਪ੍ਰੇਮ ਵਧਾਉਂਦੇ ਹਾਂ ਜਾਂ ਵੈਰ ਵਧਾਉਂਦੇ ਹਾਂ? ਇਹ ਸਾਨੂੰ ਆਪ ਸੋਚਣ ਦੀ ਲੋੜ ਹੈ! ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ!
ਪਾਪ ਨੰਬਰ ੬.- ਕਿਸੇ ਦੇ ਔਗੁਣ ਵੇਖਨੇ-ਗੁਰਬਾਣੀ ਵਿੱਚ ਲਿਖਿਆ ਹੈ: "ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ॥"(ਅੰਗ:-੧੩੬੪) ਅਤੇ "ਪਰਾਇਆ ਛਿਦ੍ਰ ਅਟਕਲੈ ਆਪਣਾ ਅਹੰਕਾਰੁ ਵਧਾਵੈ"(ਅੰਗ-੩੬੬)ਚੋਣਾਂ ਵਿੱਚ ਆਪਾਂ ਦੂਜਿਆਂ ਦੇ ਔਗੁਣ ਵੇਖਦੇ ਹਾਂ, ਲੱਭਦੇ ਹਾਂ ਅਤੇ ਨਵੇਂ ਔਗੁਣ ਕੋਲੋਂ ਹੀ ਘੜਦੇ ਹਾਂ। ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ!
ਪਾਪ ਨੰਬਰ ੭.- ਨਿੰਦਿਆ ਕਰਨੀ-ਗੁਰਬਾਣੀ ਵਿੱਚ ਲਿਖਿਆ ਹੈ: "ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ॥"(ਅੰਗ:-੭੫੫) ਗੁਰਦੁਆਰਾ ਚੋਣਾਂ ਵਿੱਚ ਆਪਾਂ ਇੱਕ ਦੂਜੇ ਦੀ ਨਿੰਦਿਆ ਕਰਨ ਤੋਂ ਹਟਦੇ ਹੀ ਨਹੀਂ, ਹਰ ਸਮੇਂ ਨਿੰਦਿਆ ਕਰੀ ਜਾਂਦੇ ਹਾਂ। ਸੋਚਣ ਦੀ ਲੋੜ ਹੈ ਕਿ ਆਪਾਂ ਆਪਣੇ ਗੁਰੂ ਦਾ ਹੁਕਮ ਕਿੰਨਾ ਕੁ ਮੰਨ ਰਹੇ ਹਾਂ। ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ!
ਪਾਪ ਨੰਬਰ ੮.- ਹੰਕਾਰ ਕਰਣਾ- ਗੁਰਬਾਣੀ ਵਿੱਚ ਆਦੇਸ਼ ਲਿਖਿਆ ਹੈ: "ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰ"।(ਅੰਗ ੨੯) ਗੁਰਦੁਆਰਾ ਚੋਣਾਂ ਵਿੱਚ ਆਪਾਂ ਹੰਕਾਰ ਕਰਦੇ ਹਾਂ। ਕੀ ਆਪਾਂ ਗੁਰੂ ਕਾ ਹੁਕਮ ਉਲਟਾ ਕੇ ਇਹ ਪਾਪ ਨਹੀਂ ਕਰਦੇ? ਸੋਚੋ!
ਪਾਪ ਨੰਬਰ ੯.- ਚੁਗਲੀ ਕਰਣੀ-ਗੁਰਬਾਣੀ ਵਿੱਚ ਤਾਂ ਲਿਖਿਆ ਹੈ: "ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ॥"(ਅੰਗ:-੩੦੮) ਗੁਰਦੁਆਰਾ ਚੋਣਾਂ ਵਿੱਚ ਆਪਾਂ ਕਿੰਨੀ ਚੁਗਲੀ ਕਰਕੇ ਸਿਖਾਂ ਨੂੰ ਆਪਸ ਵਿੱਚ ਲੜਾਉਂਦੇ ਹਾਂ, ਆਪ ਸੋਚਣ ਦੀ ਲੋੜ ਹੈ। ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ!
ਪਾਪ ਨੰਬਰ ੧੦.- ਸ਼ਰਾਬ ਪੀਣੀ-ਪਿਲਾਉਣੀ-ਗੁਰਬਾਣੀ ਵਿੱਚ ਸ਼ਰਾਬ ਵਿਰੁੱਧ ਸਖ਼ਤ ਆਦੇਸ਼ ਹੈ, ਉੱਥੇਤਾਂ ਲਿਖਿਆ ਹੈ: "ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ॥" (ਅੰਗ:-੫੫੪) ਆਪਾਂ ਸਾਰੇ ਜਾਣਦੇ ਹਾਂ ਵੋਟਾਂ ਲੈਣ ਵਾਸਤੇ ਚੋਣਾਂ ਵਿੱਚ ਸ਼ਰਾਬ ਪੀਤੀ ਅਤੇ ਪਿਲਾਈ ਜਾਂਦੀ ਹੈ। ਵੋਟ ਬਣਾਉਣ ਦੇ ਫਾਰਮ ਵਿੱਚ ਲਿਖਿਆ ਹੈ: "ਸ਼ਰਾਬ ਪੀਣ ਵਾਲਾ ਸਿੱਖ ਨਹੀਂ, ਉਸਦੀ ਵੋਟ ਨਹੀਂ ਬਣ ਸਕਦੀ"। ਸਾਰਿਆਂ ਸਿੱਖਾਂ ਨੂੰ ਸੋਚਣ ਦੀ ਲੋੜ ਹੈ: ਕੀ ਸ਼ਰਾਬ ਪਿਆ ਕੇ ਚੋਣਾਂ ਲੜਨੀਆਂ/ਜਿੱਤਣੀਆਂ ਠੀਕ ਹੈ ਜਾਂ ਗਲਤ? ਕੀ ਗੁਰੂ ਕਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ!
ਪਾਪ ਨੰਬਰ ੧੧.- ਝੂਠ ਬੋਲਣਾ- ਚੋਣਾਂ ਜਿੱਤਣ ਲਈ ਆਪਾਂ ਵੱਡੇ ਤੋਂ ਵੱਡੇ ਝੂਠ ਬੋਲਦੇ ਹਾਂ। ਗੁਰਬਾਣੀ ਵਿੱਚ ਸਖਤ ਆਦੇਸ਼ ਹੈ, ਉਥੇ ਲਿਖਿਆ ਹੈ: "ਬੋਲਹਿ ਸਾਚੁ, ਮਿਥਿਆ ਨਹੀ ਰਾਈ॥" (ਅੰਗ:-੨੨੭) ਕੀ ਆਪਾਂ ਗੁਰੂ ਦਾ ਹੁਕਮ ਉਲਟਾ ਕੇ ਆਪਾਂ ਇਹ ਪਾਪ ਨਹੀਂ ਕਰਦੇ? ਸੋਚੋ!
ਜੇ ਆਪਾਂ,ਉਪਰੋਕਤ ਸਾਰੇ ਪਾਪ ਕਰਦੇ ਹਾਂ, ਗੁਰਬਾਣੀ ਦੇ ਉਲਟ ਚੱਲਦੇ ਹਾਂ ਤਾਂ ਆਪਾਂ ਕੈਸੇ ਸਿੱਖ ਹਾਂ? ਸੋਚਣ ਦੀ ਲੋੜ ਹੈ: ਜੇ